ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਵਿਚ ਹੋਵੇਗਾ ਊਰਜਾ ਦਾ ਸੰਚਾਰ –ਸੁਨੀਲ ਜਾਖੜ ਰਾਹੁਲ ਗਾਂਧੀ ਦੇ ਅਹੁਦਾ ਸੰਭਾਲਣ ਦੀਆਂ ਰਸਮਾਂ ਵਿਚ ਕੀਤੀ ਪੰਜਾਬ ਕਾਂਗਰਸ ਦੇ ਆਗੂਆਂ ਨੇ ਸ਼ਿਰਕਤ 

ਗੁਰਦਾਸਪੁਰ 17 ਦਸੰਬਰ(ਗੁਲਸ਼ਨ ਕੁਮਾਰ ਰਣੀਆਂ): ਸ੍ਰੀ ਰਾਹੁਲ ਗਾਂਧੀ ਦੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਨ ਨਾਲ ਦੇਸ਼ ਭਰ ਵਿਚ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ । ਅਤੇ ਉਨ੍ਹਾਂ ਦੀ ਅਗਵਾਈ ਨਾਲ ਪਾਰਟੀ ਵਿਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਸ੍ਰੀ ਰਾਹੁਲ ਗਾਂਧੀ ਆਹੁਦਾ ਸੰਭਾਲਨ ਸਬੰਧੀ ਹੋਏ ਸਮਾਗਮ ਵਿਚ ਸ਼ਿਰਕਤ ਕਰਨ ਮੋਕੇ ਕੀਤਾ । ਪੰਜਾਬ ਕਾਂਗਰਸ ਦੇ ਵੱਖ-ਵੱਖ ਆਗੂਆਂ ਜਿੰਨਾਂ ਵਿਚ ਸਾਬਕਾ ਸਾਂਸਦ ਮਹਾਰਾਣੀ ਪਰਨੀਤ ਕੋਰ,ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਅਤੇ ਆਗੂ ਵੀ ਸ਼ਾਮਲ ਹੋਏ ਸਨ ।ਸਮਾਗਮ ਵਿਚ ਪੁੱਜੇ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕਾਂਗਰਸ ਪਾਰਟੀ ਦੇਸ਼ ਦਾ ਅਤੀਤ ਅਤੇ ਭਵਿੱਖ ਹੈ । ਉਨ੍ਹਾਂ ਆਖਿਆ ਕਿ ਸ੍ਰੀ ਰਾਹੁਲ ਦੀ ਅਗਵਾਈ ਨਾਲ ਪਾਰਟੌ ਦੇ ਕੇਡਰ ਵਿਚ ਨਵੀਂ ਜਾਨ ਆ ਗਈ ਹੈ ਅਤੇ ਖਾਸ ਕਰਕੇ ਨੋਜਵਾਨ ਵਰਗ ਸ੍ਰੀ ਰਾਹੁਲ ਗਾਂਧੀ ਦੀ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਹੋਈ ਚੋਣ ਨਾਲ ਬਹੁਤ ਹੀ ਉਤਸਾਹਿਤ ਹੈ । ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਸਨਮੁੱਖ ਵੱਡੀਆਂ ਚੁਣੋਤੀਆਂ ਹਨ ਅਤੇ ਕਾਂਗਰਸ ਪਾਰਟੀ ਹੀ ਹੈ ਜੋ ਦੇਸ਼ ਨੂੰ ਮੁੜ ਤਰੱਕੀ ਦੀ ਲੀਹ ਤੇ ਲਿਆ ਸਕਦੀ ਹੈ । ਉਨ੍ਹਾਂ ਕਿਹਾ ਦੇਸ਼ ਦੇ ਅਵਾਮ ਨੇ ਵੇਖ ਲਿਆ ਹੈ ਕਿ ਕਿਸ ਤਰਾਂ ਭਾਜਪਾ ਦੀ ਸਰਕਾਰ ਨੇ ਦੇਸ਼ ਵਿਚ ਵਪਾਰ,ਉਦਯੋਗ ਅਤੇ ਖੇਤੀ ਸੈਕਟਰ ਨੂੰ ਤਬਾਹੀ ਦੇ ਕੰਢੇ ਤੇ ਲਿਆ ਖੜ੍ਹਾ ਕੀਤਾ ਹੈ । ਉਨ੍ਹਾਂ ਕਿਹਾ ਕਿ 2019 ਦੀਆਂ ਚੌਣਾਂ ਵਿਚ ਕਾਂਗਰਸ ਪਾਰਟੀ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਜਿੱਤ ਦਰਜ ਕਰੇਗੀ ਅਤੇ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣੇਗੀ ।