ਨਸ਼ਾ ਵੇਚਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਪੁਲਿਸ ਅਧਿਕਾਰੀ ਸ਼ਹਿਰ ਧਾਰੀਵਾਲ ਵਿਚ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ

ਗੁਰਦਾਸਪੁਰ/ਧਾਰੀਵਾਲ, 21 ਦਸੰਬਰ (ਗੁਲਸ਼ਨ ਕੁਮਾਰ ਰਣੀਆਂ)– ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਂਗਰਸ ਐਂਟੀ ਨਾਰਕੋਟਿਕ ਸੈੱਲ ਜਿਲਾ ਗੁਰਦਾਸਪੁਰ ਦੇ ਚੇਅਰਮੈਨ ਗੌਤਮ ਖੋਸਲਾ ਦੇ ਪ੍ਰਬੰਧਾਂ ਹੇਠ ਵਾਰਡ ਨੰਬਰ 1 ਧਾਰੀਵਾਲ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਡੀ.ਐਸ.ਪੀ. ਆਰ-1 ਮਨਜੀਤ ਸਿੰਘ ਅਤੇ ਥਾਣਾ ਧਾਰੀਵਾਲ ਦੇ ਮੁੱਖੀ ਅਮਨਦੀਪ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਪੁਲਿਸ ਅਧਿਕਾਰੀਆਂ ਨੇ ਨੌਜਵਾਨ ਪੀੜੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਆਦਿ ਵਰਗੀਆਂ ਨਾਮੁਰਾਦ ਚੀਜਾਂ ਤੋਂ ਦੂਰ ਰਹਿਣ ਅਤੇ ਸਮਾਜਿਕ ਕੰਮਾਂ ਵਿਚ ਵਧੇਰੇ ਰੂਚੀ ਲੈਣ। ਉਨ•ਾਂ ਇਹ ਵੀ ਕਿਹਾ ਕਿ ਸਮਾਜ ਵਿਚੋਂ ਨਸ਼ਿਆਂ ਦੀ ਬਿਮਾਰੀ ਪਬਲਿਕ ਅਤੇ ਪੁਲਿਸ ਦੇ ਆਪਸੀ ਤਾਲਮੇਲ ਨਾਲ ਹੀ ਦੂਰ ਕੀਤੀ ਜਾ ਸਕਦੀ ਹੈ ਅਤੇ ਜੇਕਰ ਕੋਈ ਨੌਜਵਾਨ ਨਸ਼ੇ ਕਰਨ ਦਾ ਆਦੀ ਹੈ ਤਾਂ ਉਸਨੂੰ ਸਰਕਾਰੀ ਖਰਚ ਤੇ ਨਸ਼ਾ ਛੁਡਾਓ ਕੇਂਦਰ ਵਿਚ ਦਾਖਲ ਕਰਵਾ ਕੇ ਉਸਦਾ ਨਸ਼ਾ ਛੁਡਵਾਇਆ ਜਾ ਸਕਦਾ ਹੈ। ਉਨ•ਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ ਕਿ ਉਹ ਇਸ ਕੰਮ ਤੋਂ ਬਾਜ ਆ ਜਾਣ ਨਹੀਂ ਤਾਂ ਉਨ•ਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਗੌਤਮ ਖੋਸਲਾ ਨੇ ਕਿਹਾ ਕਿ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਵੱਖ ਵੱਖ ਥਾਵਾਂ ਤੇ ਨਸ਼ਾ ਵਿਰੋਧੀ ਸੈਮੀਨਾਰ ਲਗਾ ਕੇ ਨੌਜਵਾਨ ਪੀੜੀ ਨੂੰ ਨਸ਼ੇ ਦੀ ਬੈੜੀ ਲਤ ਤੋਂ ਜਾਗਰੂਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨੌਨੀ ਖੋਸਲਾ, ਕੌਂਸਲਰ ਕੁਸਮ ਖੋਸਲਾ, ਜੱਗਬੀਰ ਸਿੰਘ ਖਾਨਮਲੱਕ ਜਿਲਾ ਸੀਨੀ. ਮੀਤ ਚੇਅਰਮੈਨ, ਵਿਜੇ ਵਰਮਾਂ ਜਿਲਾ ਵਾਈਸ ਚੇਅਰਮੈਨ, ਗਿੰਨੀ ਖੋਸਲਾ, ਰਾਕੇਸ਼ ਕੁਮਾਰ, ਪਰਮਿੰਦਰ ਸਿੰਘ, ਗੁਰਬਾਜ ਸਿੰਘ ਆਦਿ ਹਾਜਰ ਸਨ।