ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ 22 ਦਸੰਬਰ (ਗੁਰਜਿੰਦਰ ਸਿੰਘ ਢਿੱਲੋਂ): ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੰਗ ਵਿਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਤਰ ਸ਼ਾਇਆ ਹੇਠ ਪੰਜਾ ਪਿਆਰਿਆ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਅਤੇ ਸਾਰੇ ਨਗਰ ਦੀ ਪਰਕਰਮਾ ਕੀਤੀ ਨਗਰ ਕੀਰਤਨ ਵਿੱਚ ਕਵੀਸ਼ਰੀ ਜਥੇਆ ਨੇ ਬਾਬਾ ਜੀ ਦੇ ਜੀਵਨ ਬਾਰੇ ਜਾਣਕਾਰੀ ਦੇ ਕੇ ਸਗਤਾ ਨੂੰ ਨਿਹਾਲ ਕੀਤਾ ਅਤੇ ਵੱਖ ਥਾਵਾ ਤੇ ਗੁਰੂ ਕੇ ਅਤੁਟ ਲੰਗਰ ਵਰਤਾਏ ਗਏ|