ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮੈਂਬਰ ਯੂਨੀਅਨ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਗੁਰਦਾਸਪੁਰ/ਧਾਰੀਵਾਲ 22 ਦਸੰਬਰ (ਗੁਲਸ਼ਨ ਕੁਮਾਰ ਰਣੀਆਂ): ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮੈਂਬਰ ਯੂਨੀਅਨ ਪੰਜਾਬ ਦਾ ਧਰਨਾ ਦੁਸ਼ਹਿਰਾ ਗਰਾਉਂਡ ਵਿਚ ਦੂਸਰੇ ਦਿਨ ਵੀ ਜਾਰੀ ਰਿਹਾ। ਮ੍ਰਿਤਕ ਪਰਿਵਾਰ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਿਊਟੀ ਦੌਰਾਨ ਮੋਤ ਹੋਣ ਵਾਲੇ ਪੰਜਾਬ ਹੋਮਗਾਰਡ ਦੇ ਜਵਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਨ•ਾਂ ਨੇ ਜਿਲ•ਾ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਸਾਡੀ ਮੰਗ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਤੱਕ ਪਹੁੰਚਾਈ ਜਾਵੇ ਅਤੇ ਉਨ•ਾਂ ਨਾਲ ਸਾਡੀ ਮੀਟਿੰਗ ਕਰਵਾਈ ਜਾਵੇ ਤਾਂ ਜੋ ਉਹ ਆਪਣੀਆਂ ਮੰਗਾਂ ਮੁੱਖ ਮੰਤਰੀ ਨੂੰ ਦੱਸ ਸਕਣ। ਉਨ•ਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ•ਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਦੋ ਦਿਨ ਦੀ ਭੁੱਖ ਹੜਤਾਲ ਕਰਨਗੇ। ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਜਤਿੰਦਰ ਸਿੰਘ ਪੱਟੀ, ਆਗਿਆਪਾਲ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਵੰਤ, ਸੁਖਚੈਨ, ਅੰਜੂ ਬਾਲਾ, ਗੁਰਪ੍ਰੀਤ, ਰਣਜੀਤ ਸਿੰਘ, ਮੈਡਮ ਰਵਿੰਦਰ, ਮੈਡਮ ਮਨਜੀਤ ਆਦਿ ਹਾਜਰ ਸਨ।