ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਕੀਰਤਨ ਅਯੋਜਿਤ ਨਗਰ ਕੀਰਤਨ ਦੇ ਸਵਾਗਤ ਲਈ ਥਾਂ ਥਾਂ ਤੇ ਸਵਾਗਤੀ ਗੇਟ ਅਤੇ ਸ਼ਰਧਾਲੂਆਂ ਲਈ ਵੱਖ ਵੱਖ ਤਰ•ਾਂ ਦੇ ਲੰਗਰ ਲਗਾਏ ਗਏ

ਗੁਰਦਾਸਪੁਰ/ਧਾਰੀਵਾਲ, 23 ਦਸੰਬਰ (ਗੁਲਸ਼ਨ ਕੁਮਾਰ ਰਣੀਆਂ)– ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਧਾਰੀਵਾਲ ਤੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ ਵੱਖ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੋਹਰ ਦਿਖਾਏ ਗਏ ਜਦਕਿ ਸਕੂਲੀ ਬੈਂਡ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਰਹੀਆਂ ਸਨ। ਨਗਰ ਕੀਰਤਨ ਦੇ ਸਵਾਗਤ ਲਈ ਥਾਂ ਥਾਂ ਤੇ ਸਵਾਗਤੀ ਗੇਟ ਅਤੇ ਸ਼ਰਧਾਲੂਆਂ ਲਈ ਵੱਖ ਵੱਖ ਤਰ•ਾਂ ਦੇ ਲੰਗਰ ਲਗਾਏ ਗਏ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਜਾਰਾਂ ਤੋਂ ਹੁੰਦਾ ਹੋਇਆ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਮੁਖਵੰਤ ਸਿੰਘ ਨਾਗੀ, ਇੰਦਰਪਾਲ ਸਿੰਘ ਅਰੋੜਾ, ਯੋਧ ਬਹਾਦਰ ਨੰਦਾ, ਗੁਰਮਹਿੰਦਰ ਸਿੰਘ ਬੇਦੀ, ਧਿਆਨ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਬੱਬੂ ਨਾਗੀ, ਜਾਗੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।