ਐੱਸ.ਡੀ.ਐੱਮ.ਬਟਾਲਾ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ-ਐਸ.ਡੀ.ਐਮ. ਬਟਾਲਾ 

ਬਟਾਲਾ/ਨੋਸ਼ਹਿਰਾ ਮੱਝਾ ਸਿੰਘ,23 ਜਨਵਰੀ(ਗੁਲਸ਼ਨ ਕੁਮਾਰ ਰਣੀਆਂ): ਬਟਾਲਾ ਵਿਖੇ ਮਨਾਏ ਜਾ ਰਹੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਐਸ.ਡੀ.ਐਮ. ਬਟਾਲ ਸ੍ਰੀ ਰੋਹਿਤ ਗੁਪਤਾ ਵੱਲੋਂ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਵਿਭਾਗਾਂ ਜਮਿਮੇ ਲਗਾਏ ਗਏ ਕੰਮਾਂ ਦੀ ਪ੍ਰਗਤੀ ਜਾ ਜਾਇਜਾ ਲਿਆ ਗਿਆ ਅਤੇ ਇਸ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤ ਗਏ । ਐਸ.ਡੀ.ਐਮ. ਬਟਾਲਾ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਯਾਦਗਾਰੀ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ,ਪੰਜਾਬ ਹੋਮਗਾਰਡ,ਐਨ.ਸੀ.ਸੀ. ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ । ਉਪਰੰਤ ਸਮਾਗਮ ਦੀਆਂ ਰੋਣਕਾਂ ਨੂੰ ਵਧਾਉਣ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਮੋਕੇ ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ ਨੇ ਸਬ ਡਵੀਜ਼ਨ ਨਿਵਾਸੀਆਂ ਨੂੰ ਖੱਲਾ ਸੱਦਾ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ ਲਈ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਹੁਮ-ਹੁਮਾ ਕੇ ਪਹੁੰਚਣ । ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ । ਮੀਟਿੰਗ ਦੌਰਾਨ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ,ਨਾਇਬ ਤਹਿਸੀਲਦਾਰ ਵਰਿਆਮ ਸਿੰਘ,ਐਸ.ਐਮ.ਓ. ਡਾ. ਸੰਜੀਵ ਭੱਲਾ,ਸੁਪਰਡੈਂਟ ਨਗਰ ਕੋਂਸਲ ਨਿਰਮਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।