ਜਲ ਸਰੋਤ ਕਾਮਿਆਂ ਕੀਤਾ ਸਰਕਾਰ ਅਤੇ ਮੈਨੇਜਮੈਂਟ ਦਾ ਪਿੱਟ-ਸਿਆਪਾ

ਦਸੂਹਾ – ਪੰਜਾਬ ਜਲ ਸਰੋਤ ਵਿਕਾਸ ਨਿਗਮ ਉਪ ਮੰਡਲ ਅਫ਼ਸਰ ਦਸੂਹਾ ਦੇ ਦਫ਼ਤਰ ਅੱਗੇ ਮੁਲਾਜ਼ਮ ਯੂਨੀਅਨ ਵੱਲੋਂ ਡਵੀਜ਼ਨਲ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਜਨਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਪਹਿਲਾਂ ਹੀ ਮੰਦਹਾਲੀ ਦਾ ਸ਼ਿਕਾਰ ਹਨ। ਇਸ ਦੇ ਨਾਲ ਹੀ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਐਕਸ਼ਨ ਕਮੇਟੀ ਵੱਲੋਂ ਜੋ 27 ਫ਼ਰਵਰੀ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਉਸ ‘ਚ ਜਲ ਸਰੋਤ ਮੁਲਾਜ਼ਮ ਵੱਧ ਤੋਂ ਵੱਧ ਭਾਗ ਲੈਣਗੇ। ਇਸ ਮੌਕੇ ਅਵਤਾਰ ਸਿੰਘ, ਨਿਰਮਲ ਸਿੰਘ, ਰਾਮ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।

ਗੜ੍ਹਸ਼ੰਕਰ, (ਸ਼ੋਰੀ)-ਪੰਜਾਬ ਜਲ ਸਰੋਤ ਦੇ ਮੁਲਾਜ਼ਮਾਂ ਵੱਲੋਂ ਜਨਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਸਰਕਾਰ ਖਿਲਾਫ਼ ਰੋਸ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਾਮਜੀ ਦਾਸ ਚੌਹਾਨ, ਚੌਧਰੀ ਜੀਤ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ। ਮਾਹਿਲਪੁਰ, (ਜ.ਬ.)-ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਪ ਮੰਡਲ ਅਫ਼ਸਰ ਮਾਹਿਲਪੁਰ ਦੇ ਦਫ਼ਤਰ ਅੱਗੇ ਪੰਜਾਬ ਜਲ ਸਰੋਤ ਸਾਂਝੀ ਐਕਸ਼ਨ ਕਮੇਟੀ ਵਲੋਂ ਮੱਖਣ ਸਿੰਘ ਲੰਗੇਰੀ ਅਤੇ ਸੁਮਿਤ ਸਰੀਨ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਜਲ ਸਰੋਤ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਫ਼ਰਵਰੀ ਮਹੀਨਾ ਅੱਧ ਤੋਂ ਵੱਧ ਬੀਤ ਜਾਣ ‘ਤੇ ਜਨਵਰੀ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਮੁਲਾਜ਼ਮ ਆਰਥਿਕ ਮੰਦਹਾਲੀ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ 27 ਫ਼ਰਵਰੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰ ਕੇ ਕੁੰਭਕਰਨੀ ਨੀਂਦ ਸੁੱਤੀ ਹੋਈ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੇ ਵਿਰੁੱਧ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ, ਕੁਲਦੀਪ ਸਿੰਘ, ਭਾਗ ਸਿੰਘ, ਜਸਵਿੰਦਰ ਪਾਲ, ਚਮਨ ਲਾਲ, ਲਾਲ ਚੰਦ, ਭੂਸ਼ਨ ਸਿੰਘ, ਮਨਜਿੰਦਰ ਸਿੰਘ, ਨਵਜੋਤ ਸਿੰਘ, ਹਰਵਿੰਦਰ ਕੁਮਾਰ, ਰਾਮ ਪਾਲ, ਪ੍ਰਵੀਨ ਕੁਮਾਰ, ਰਜਿੰਦਰ ਕੁਮਾਰ, ਲਾਲ ਚੰਦ, ਕੁਲਵੰਤ ਕੌਰ, ਜੈ ਨਾਥੀ ਆਦਿ ਹਾਜ਼ਰ ਸਨ।