ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਫੂਕੇ ਵਿੱਤ ਮੰਤਰੀ ਦੇ ਪੁਤਲੇ

ਰੂਪਨਗਰ– ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਰਕਲ ਛੋਟੀ ਹਵੇਲੀ ਅਤੇ ਕੋਟਲਾ ਸਰਕਲ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਫੂਕੇ ਗਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਤੇ ਹੈਲਪਰਾਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ, ਸਗੋਂ ਵਿੱਤ ਮੰਤਰੀ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ, ਜਿਸ ਕਾਰਨ ਜਥੇਬੰਦੀ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ 100 ਕਰੋੜ ਤੋਂ ਵੱਧ ਦੇ ਬਿੱਲਾਂ ‘ਤੇ ਰੋਕ ਲਾਈ ਬੈਠੇ ਹਨ, ਜਿਨ੍ਹਾਂ ‘ਚ ਬੱਚਿਆਂ ਲਈ ਰਾਸ਼ਨ, ਆਂਗਣਵਾੜੀ ਕੇਂਦਰਾਂ ਦਾ ਕਿਰਾਇਆ, ਵਰਦੀਆਂ ਦੇ ਪੈਸੇ, ਵਰਕਰਾਂ ਦੇ ਟੀ. ਏ. ਆਦਿ ਸ਼ਾਮਲ ਹਨ। ਜਦੋਂਕਿ ਉਨ੍ਹਾਂ ਨੂੰ ਮਾਣ ਭੱਤਾ ਵੀ ਸਮੇਂ ‘ਤੇ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਜਲਦ ਕਾਰਵਾਈ ਅਮਲ ‘ਚ ਨਾ ਲਿਆਂਦੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਜ਼ਿਲਾ ਪ੍ਰਧਾਨ ਰੀਮਾ ਰਾਣੀ, ਸਰਕਲ ਪ੍ਰਧਾਨ ਕੁਲਵਿੰਦਰ ਕੌਰ, ਕਿਰਨਜੀਤ ਕੌਰ, ਸਰੋਜ ਬਾਲਾ, ਹਰਭਜਨ ਕੌਰ, ਲਖਵਿੰਦਰ ਕੌਰ, ਹਰਮਿੰਦਰ ਕੌਰ, ਸੁਖਵਿੰਦਰ ਕੌਰ, ਨੀਲਮ ਰਾਣੀ, ਹਰਮੀਤ ਕੌਰ, ਜਸਵਿੰਦਰ ਕੌਰ, ਹਰਨੀਤ ਕੌਰ, ਕੋਟਲਾ ਸਰਕਲ ਤੋਂ ਪਰਮਜੀਤ ਕੌਰ, ਪਰਮਿੰਦਰ ਕੌਰ, ਬਲਵੀਰ ਕੌਰ, ਸੰਦੀਪ ਕੌਰ, ਕਰਮਜੀਤ ਕੌਰ, ਜਸਵੀਰ ਕੌਰ, ਸੰਤੋਸ਼ ਸੈਣੀ, ਕੁਲਵੰਤ ਕੌਰ, ਅੰਜੂ ਬਾਲਾ ਤੇ ਆਤਮਜੀਤ ਕੌਰ ਮੌਜੂਦ ਸਨ। ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਨਰੇਸ਼ ਰਾਣੀ, ਇੰਦਰਜੀਤ, ਸਰਬਜੀਤ ਕੌਰ, ਸੁਰਿੰਦਰ ਕੌਰ, ਅਨੀਤਾ ਰਾਣੀ, ਕੁਲਵੰਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਸੁਮਨ ਬਾਲਾ, ਕਮਲੇਸ਼ ਰਾਣੀ ਤੇ ਹੋਰ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।
ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਲ ਪ੍ਰਧਾਨ ਕੁਲਵਿੰਦਰ ਕੌਰ ਔੜ ਤੇ ਜਸਵਿੰਦਰ ਕੌਰ ਦੀ ਅਗਵਾਈ ‘ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ ਤੇ ਵਿੱਤ ਮੰਤਰੀ ਨੂੰ ਆਕੜਖੋਰ ਤੇ ਬੇਦਰਦ ਮੰਤਰੀ ਕਹਿੰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਵਿੱਤ ਮੰਤਰੀ ਨੇ ਸਾਡੀਆਂ ਮੰਗਾਂ ਤਾਂ ਕੀ ਮੰਨਣੀਆਂ ਸੀ ਸਗੋਂ ਉਹ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ, ਜਿਸ ਕਰ ਕੇ ਯੂਨੀਅਨ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਪਿੰਡ ਪੱਧਰ ‘ਤੇ ਪੁਤਲੇ ਫੂਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ 100 ਕਰੋੜ ਤੋਂ ਵੱਧ ਬਿੱਲਾਂ ‘ਤੇ ਰੋਕ ਲਾਈ ਬੈਠਾ ਹੈ, ਜਿਸ ਵਿਚ ਬੱਚਿਆਂ ਲਈ ਰਾਸ਼ਨ, ਆਂਗਣਵਾੜੀ ਕੇਂਦਰਾਂ ਦਾ ਕਿਰਾਇਆ, ਵਰਦੀਆਂ ਦੇ ਪੈਸੇ, ਵਰਕਰਾਂ ਦਾ ਟੀ.ਏ. ਤੇ ਸਟੇਸ਼ਨਰੀ ਦੇ ਸਾਮਾਨ ਦੇ ਪੈਸੇ ਆਦਿ ਸ਼ਾਮਲ ਹਨ। ਇਸ ਮੌਕੇ ਨਰਿੰਦਰ ਕੌਰ, ਕਮਲਜੀਤ ਕੌਰ, ਰਵਿੰਦਰ ਬੱਜੋਂ, ਬਿਮਲ ਔੜ ਤੇ ਹੋਰ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।