ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਕਜੁਟ ਹੋ ਕੇ ਕੀਤਾ ਬੱਬੇਹਾਲੀ ਦਾ ਸਵਾਗਤ

ਗੁਰਦਾਸਪੁਰ –  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਨਵੇਂ ਐਲਾਨੇ ਗਏ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਅੱਜ ਪ੍ਰਧਾਨ ਬਣ ਕੇ ਪਹਿਲੀ ਵਾਰ ਗੁਰਦਾਸਪੁਰ ਪਹੁੰਚਣ ‘ਤੇ ਜ਼ਿਲੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਕਜੁਟ ਹੋ ਕੇ ਜੋਸ਼ ਭਰਪੂਰ ਸਵਾਗਤ ਕੀਤਾ। ਇਸ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਹਰਗੋਬਿੰਦਪੁਰ ਹਲਕੇ ਅੰਦਰ ਇਕ ਪੈਲੇਸ ਵਿਖੇ ਜ਼ਿਲੇ ਨਾਲ ਸਬੰਧਤ ਸਾਰੇ ਹਲਕਿਆਂ ਦੇ ਇੰਚਾਰਜਾਂ, ਸਾਬਕਾ ਵਿਧਾਇਕਾਂ, ਸਾਬਕਾ ਮੰਤਰੀਆਂ, ਐੱਸ. ਜੀ. ਪੀ. ਸੀ. ਮੈਂਬਰਾਂ, ਸਰਕਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੇ ਬੱਬੇਹਾਲੀ ਦਾ ਹਾਰ ਪਾ ਕੇ ਸਨਮਾਨ ਕੀਤਾ।

ਇਸ ਮੌਕੇ ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ, ਬਟਾਲਾ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਕੈਪਟਨ ਬਲਬੀਰ ਸਿੰਘ ਬਾਠ, ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਵੀਰ ਸਿੰਘ ਲਾਡੀ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਇੰਦਰਜੀਤ ਸਿੰਘ ਰੰਧਾਵਾ, ਐੱਸ. ਜੀ. ਪੀ. ਸੀ. ਮੈਂਬਰ ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਕਸ਼ਮੀਰ ਸਿੰਘ ਬਰਿਆਰ, ਗੁਰਿੰਦਰਪਾਲ ਸਿੰਘ ਗੋਰਾ, ਚੇਅਰਮੈਨ ਮਹਿੰਦਰਪਾਲ ਸਿੰਘ ਕੌਂਟਾ, ਰਾਮਗੜ੍ਹੀਆ ਫੈੱਡਰੇਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਪੱਪਾ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।