10 ਗ੍ਰਾਮ ਹੈਰੋਇਨ ਸਣੇ ਔਰਤ ਗ੍ਰਿਫਤਾਰ

ਮੋਗਾ –  ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੌਲੇਵਾਲਾ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਐੱਸ. ਟੀ. ਐੱਫ. ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ, ਮਹਿਲਾ ਹੌਲਦਾਰ ਗੀਤਾ ਗਰੋਵਰ ਅਤੇ ਹੋਰ ਪੁਲਸ ਕਰਮਚਾਰੀਆਂ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਸ਼ੱਕ ਦੇ ਆਧਾਰ ‘ਤੇ ਸੁਖਵਿੰਦਰ ਕੌਰ ਉਰਫ ਸੁੱਖੀ ਨਿਵਾਸੀ ਪਿੰਡ ਦੌਲੇਵਾਲਾ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਤੋਂ ਇਲਾਵਾ 500 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਸ਼ੀ ਮਹਿਲਾ ਖਿਲਾਫ ਥਾਣਾ ਫਤਿਹਗੜ੍ਹ ਪੰਜਤੂਰ ‘ਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ।