ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਲਗਾਇਆ ਅੱਖਾਂ ਦਾ ਮੁਫ਼ਤ ਚੈੱਕ ਅੱਪ ਕੈਂਪ

ਧੂਰੀ,4 ਅਪ੍ਰੈਲ (ਮਹੇਸ਼)– ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਪ੍ਰਮੁੱਖ ਸ਼੍ਰੀ ਵਿਨੋਦ ਕੁਮਾਰ ਦੀ ਅਗਵਾਈ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਕਾਲਾ ਮੋਤੀਆ ਸਪਤਾਹ ਦੇ ਮੌਕੇ ਅੱਖਾਂ ਦੇ ਮਾਹਿਰ ਡਾ. ਧਰਮਵੀਰ ਚਾਲੀਆਂ ਅਤੇ ਉਨਾਂ ਦੀ ਟੀਮ ਵੱਲੋਂ ਇੱਕ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਸੈਂਕੜੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾ. ਧਰਮਵੀਰ ਚਾਲੀਆਂ ਨੇ ਕਿਹਾ ਕਿ ਸ਼ੂਗਰ ਅਤੇ ਕਾਲੇ ਮੋਤੀਏ ਦੇ ਮਰੀਜ਼ਾਂ ਨੂੰ ਥੋੜੇ-ਥੋੜੇ ਅਰਸੇ ਬਾਅਦ ਅੱਖਾਂ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ। ਕਿਉਂਕਿ ਕਈ ਵਾਰ ਅਣਗਹਿਲੀ ਦੀ ਸੂਰਤ ਵਿਚ ਕਾਲੇ ਮੋਤੀਏ ਦੇ ਰੋਗ ਦਾ ਦੇਰ ਨਾਲ ਪਤਾ ਲੱਗਣ ਕਾਰਨ ਮਰੀਜ਼ ਦੀਆਂ ਅੱਖਾਂ ਦੀ ਰੌਸ਼ਨੀ ਵੀ ਜਾ ਸਕਦੀ ਹੈ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਬਰਾਂਚ ਧੂਰੀ ਦੇ ਸੰਯੋਜਕ ਵਿਨੋਦ ਕੁਮਾਰ ਨੇ ਦੱਸਿਆ ਕਿ ਸਤਿਗੁਰ ਮਾਤਾ ਸ਼ਵਿੰਦਰ ਹਰਦੇਵ ਜੀ ਮਹਾਰਾਜ ਦੀ ਪ੍ਰੇਰਨਾ ਸਦਕਾ ਖ਼ੂਨ ਦਾਨ, ਸਫ਼ਾਈ ਅਭਿਆਨ ਆਦਿ ਵਰਗੇ ਸਮਾਜ ਭਲਾਈ ਦੇ ਅਨੇਕਾਂ ਕਾਰਜ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਕੀਤੇ ਜਾਂਦੇ ਹਨ। ਇਸ ਮੌਕੇ ਐੱਸ.ਐਮ.ਓ. ਅਮਲੋਹ ਡਾ. ਬਿਮਲਾ ਚਾਲੀਆਂ, ਗੁਰਮੀਤ ਸਿੰਘ, ਨਰੇਸ਼ ਕੁਮਾਰ, ਸੁਭਾਸ਼ ਚੰਦ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਰਾਜਵੀਰ ਸਿੰਘ, ਮਾਂ. ਬੱਗਾ ਸਿੰਘ ਅਤੇ ਨਰੰਜਣ ਕੌਰ ਭੋਲੀ ਆਦਿ ਨੇ ਹਾਜ਼ਰੀ ਲਗਵਾਈ।