ਸੰਗਰੂਰ ਵਿਚ ਰੌਸ਼ਨੀ ਸਕੀਮ ਅਤੇ ਪੰਘੂੜਾ ਸਕੀਮ ਤਹਿਤ ਪ੍ਰੋਗਰਾਮ ਹੋਵੇਗਾ

ਸੰਗਰੂਰ, 9 ਮਈ (ਸਪਨਾ ਰਾਣੀ)- ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਗਗਨ ਕੁੰਦਰਾ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਨੇ ਸ਼ਿਰਕਤ ਕੀਤੀ | ਉਨ੍ਹਾਂ ਨਾਲ ਸ੍ਰੀਮਤੀ ਇਸਮਤ ਵਿਜੈ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)-ਕਮ-ਅਵੇਤਨੀ ਸਕੱਤਰ ਰੈੱਡ ਕਰਾਸ ਸੁਸਾਇਟੀ ਅਤੇ ਹੋਰ ਮੈਂਬਰ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਸ੍ਰੀਮਤੀ ਗਗਨ ਕੁੰਦਰਾ ਨੇ ਹੈਨਰੀ ਡੋਨਾਂਟ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰ ਕੇ ਅਤੇ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀਮਤੀ ਗਗਨ ਕੁੰਦਰਾ ਨੇ ਕਿਹਾ ਕਿ ਹਰੇਕ ਨੌਜਵਾਨ ਨੰੂ ਮਾਨਵਤਾ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵਲੋਂ ਜਲਦੀ ਹੀ ਰੌਸ਼ਨੀ ਸਕੀਮ, ਪੰਘੂੜਾ ਸਕੀਮ ਅਤੇ ਸੰਜੀਵਨੀ ਮੈਡੀਕਲ ਕੈਂਪ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ |